ਆਰ ਐਮ ਗਲੋਬਲ ਟੀਵੀ
ਗੁਰਦਾਸਪੁਰ। ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਟਿਆਲਾ ਦੇ ਇੱਕ 18 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਏਕਮ ਸਿੰਘ ਸਾਹਨੀ (18) ਪੁੱਤਰ ਅਮਰਿੰਦਰ ਸਿੰਘ ਸਾਹਨੀ ਵਾਸੀ ਰਾਜਪੁਰਾ ਸ਼ਹਿਰ ਦੀ ਗੁਲਾਬ ਨਗਰ ਕਲੋਨੀ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸ਼ਹਿਰ ਦੇ ਇੱਕ ਕਾਰ ਪਾਰਕਿੰਗ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਦੇਰ ਰਾਤ ਲਗਭਗ 12:45 ਵਜੇ, ਏਕਮ ਸਿੰਘ ਪਾਰਕਿੰਗ ਵਿੱਚ ਪੜ੍ਹ ਰਿਹਾ ਸੀ, ਜਦੋਂ ਉਸਦਾ ਉੱਥੇ ਮੌਜੂਦ ਕੁਝ ਨੌਜਵਾਨਾਂ ਨਾਲ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਨੌਜਵਾਨ ਨੇ ਏਕਮ ਸਿੰਘ ‘ਤੇ ਗੋਲੀ ਚਲਾ ਦਿੱਤੀ। ਕੁਝ ਸਮੇਂ ਬਾਅਦ ਗੋਲੀ ਲੱਗਣ ਕਾਰਨ ਏਕਮ ਦੀ ਮੌਤ ਹੋ ਗਈ। ਅਪਰਾਧ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਏਕਮ ਦੀ ਕਾਰ ਨੂੰ ਵੀ ਅੱਗ ਲਗਾ ਦਿੱਤੀ।

Author: Rm Global Tv



