ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਵਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

 

ਗੁਰਦਾਸਪੁਰ, 1 ਅਪ੍ਰੈਲ ( ) ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਜ਼ਿਲ੍ਹਾ ਗੁਰਦਾਸਪੁਰ ਅੰਦਰ ਕਣਕ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾਉਣ/ਸਾੜਨ ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2026 ਦੌਰਾਨ ਕਣਕ (ਹਾੜੀ) ਦੀ ਫ਼ਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਕਣਕ ਦੇ ਸੀਜ਼ਨ ਦੌਰਾਨ ਕਣਕ ਦੀ ਕਟਾਈ ਉਪਰੰਤ ਕਈ ਕਿਸਾਨਾਂ ਵੱਲੋਂ ਫ਼ਸਲ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਕਰਕੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਜਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਜਮੀਨ ਦੀ ਉੱਪਰਲੀ ਸਤ੍ਹਾ ਅੱਗ ਨਾਲ ਜਲਣ ਕਾਰਨ ਇਸ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ ਤੇ ਆਲੇ-ਦੁਆਲੇ ਖੜੀ ਫਸਲ ਦੇ ਨਾਲ-ਨਾਲ ਪਿੰਡਾਂ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ। ਅੱਗ ਨਾਲ ਪੈਦਾ ਹੋਏ ਧੂੰਏ ਕਾਰਨ ਵੱਡੇ ਸੜਕੀ ਹਾਦਸੇ ਵਾਪਰਨ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆ ਹਨ ਅਤੇ ਪਿੰਡਾਂ ਵਿੱਚ ਵੀ ਲੜਾਈ ਝਗੜਾ ਹੋਣ ਦਾ ਡਰ ਰਹਿੰਦਾ ਹੈ।

ਇਹ ਹੁਕਮ 01-04-2026 ਤੋਂ 10-06-2026 ਤੱਕ ਲਾਗੂ ਰਹੇਗਾ।

Rm Global Tv
Author: Rm Global Tv

Facebook
Twitter
LinkedIn
WhatsApp

Leave a Reply

Your email address will not be published. Required fields are marked *