ਆਰ ਐਮ ਗਲੋਬਲ ਟੀਵੀ
ਗੁਰਦਾਸਪੁਰ। ਥਾਣਾ ਸਿਟੀ ਦੀ ਪੁਲੀਸ ਨੇ ਇੱਕ ਨੌਜਵਾਨ ਵਿਰੁੱਧ ਘਰ ਵਿੱਚ ਵੱਡੀ ਗਿਣਤੀ ਵਿੱਚ ਤੋਤੇ ਰੱਖਣ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਵਨ ਰੇਂਜ ਅਫ਼ਸਰ ਜੰਗਲੀ ਜੀਵ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੰਗਲਪੁਰਾ ਰੋਡ ਸਥਿਤ ਅਮਰ ਟੈਂਟ ਹਾਊਸ ਵਾਲੀ ਗਲੀ ਦੇ ਰਹਿਣ ਵਾਲੇ ਰਜਿੰਦਰ ਕੁਮਾਰ ਪੁੱਤਰ ਰੋਸ਼ਨ ਲਾਲ ਨੇ ਆਪਣੇ ਘਰ ਦੀ ਛੱਤ ’ਤੇ ਜੰਗਲੀ ਜੀਵ ਸੁਰੱਖਿਆ ਐਕਟ ਦੀ ਉਲੰਘਣਾ ਕਰਦਿਆਂ ਗੈਰ-ਕਾਨੂੰਨੀ ਤੌਰ ’ਤੇ ਵੱਡੀ ਗਿਣਤੀ ਵਿੱਚ ਤੋਤੇ ਰੱਖੇ ਹੋਏ ਹਨ। ਸੂਚਨਾ ਦੇ ਆਧਾਰ ’ਤੇ ਉਕਤ ਥਾਂ ’ਤੇ ਛਾਪਾ ਮਾਰ ਕੇ ਤੋਤਿਆਂ ਨੂੰ ਬਰਾਮਦ ਕਰ ਲਿਆ ਗਿਆ। ਦੋਸ਼ੀ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Author: Rm Global Tv

