ਸੀਨੀਅਰ ਕਾਂਸਟੇਬਲ ਵਿਨੋਦ ਕੁਮਾਰ ਸ਼ਹੀਦ, ਪਰਿਵਾਰ ਨੂੰ ₹2 ਕਰੋੜ ਦੀ ਸਹਾਇਤਾ ਦਾ ਐਲਾਨ

 

ਗੁਰਦਾਸਪੁਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਂਸਟੇਬਲ ਵਿਨੋਦ ਕੁਮਾਰ ਨੂੰ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਤੇ  ਪਰਿਵਾਰ ਨੂੰ 2 ਕਰੋੜ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਪੁਲਿਸ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਦੇ ਨਾਲ ਦ੍ਰਿੜ੍ਹਤਾ ਨਾਲ ਖੜ੍ਹੀ ਹੈ।

ਵਰਣਯੋਗ ਹੈ ਕਿ ਮੁੱਖ ਮੰਤਰੀ ਨੇ ਸ਼ਹੀਦ ਦੇ ਪਰਿਵਾਰ ਲਈ 1 ਕਰੋੜ ਰੂਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ, ਜਦਕਿ ਐਚਡੀਐਫਸੀ ਬੈਂਕ ਵੱਲੋਂ ਪਰਿਵਾਰ ਨੂੰ 1 ਕਰੋੜ ਰੂਪਏ ਦਾ ਵਾਧੂ ਬੀਮਾ ਭੁਗਤਾਨ ਵੀ ਪ੍ਰਦਾਨ ਕੀਤਾ ਜਾਵੇਗਾ। ਸ਼ਹੀਦ ਨੂੰ ਪੂਰੇ ਪੁਲਿਸ ਸਨਮਾਨਾਂ ਨਾਲ ਸ਼ਰਧਾਂਜਲੀ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੀਨੀਅਰ ਕਾਂਸਟੇਬਲ ਵਿਨੋਦ ਕੁਮਾਰ ਦੀ ਸ਼ਹਾਦਤ ਸਾਡੇ ਲਈ ਇੱਕ ਮਿਸਾਲ ਹੈ। ਉਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦਿਆਂ ਦੇਸ਼ ਅਤੇ ਸਮਾਜ ਦੀ ਸੇਵਾ ਵਿੱਚ ਆਪਣੀ ਜਾਨ ਦਾ ਬਲੀਦਾਨ ਦਿੱਤਾ। ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪੰਜਾਬ ਪੁਲਿਸ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਹਰ ਸੰਭਵ ਸਹਿਯੋਗ ਲਈ ਵਚਨਬੱਧ ਹੈ। ਸ਼ਹੀਦ ਦੀ ਆਤਮਾ ਨੂੰ ਸ਼ਾਂਤੀ ਮਿਲੇ ਅਤੇ ਪਰਿਵਾਰ ਨੂੰ ਇਹ ਦੁੱਖ ਸਹਿਣ ਦਾ ਹੌਸਲਾ ਮਿਲੇ, ਇਹੀ ਪ੍ਰਮਾਤਮਾ ਅੱਗੇ ਅਰਦਾਸ ਹੈ।

 

Rm Global Tv
Author: Rm Global Tv

Facebook
Twitter
LinkedIn
WhatsApp

Leave a Reply

Your email address will not be published. Required fields are marked *