ਬਟਾਲਾ ਦੇ ਨੇੜਲੇ ਪਿੰਡ ਮੱਲਿਆਂਵਾਲ ਵਿੱਚ ਐਤਵਾਰ ਦੇਰ ਸ਼ਾਮ ਘਰ ਦੇ ਬਾਹਰ ਸੈਰ ਕਰ ਰਹੇ ਇੱਕ 35 ਸਾਲਾ ਨੌਜਵਾਨ ਨੂੰ ਗੋਲੀ ਮਾਰ ਕੇ ਕੀਤਾ ਕਤਲ

ਆਰ ਐਮ ਗਲੋਬਲ ਟੀਵੀ

ਗੁਰਦਾਸਪੁਰ। ਬਟਾਲਾ ਦੇ ਪਿੰਡ ਮੱਲਿਆਂਵਾਲ ਵਿੱਚ ਅੱਜ ਦੇਰ ਸ਼ਾਮ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਘਰ ਦੇ ਬਾਹਰ ਸੈਰ ਕਰ ਰਹੇ ਕਰੀਬ 35 ਸਾਲਾ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ। ਗੋਲੀ ਸਿਰ ਵਿੱਚ ਲੱਗਣ ਕਾਰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਲੈ ਕੇ ਪਹੁੰਚੇ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਿਰਤਕ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ।

ਵੀ ਓ :,, ਮ੍ਰਿਤਕ ਦੀ ਪਹਿਚਾਣ ਫਲਜੀਤ ਸਿੰਘ ਉਰਫ਼ ਲਾਲੀ, ਪੁੱਤਰ ਸੁਲੱਖਣ ਸਿੰਘ, ਵਾਸੀ ਪਿੰਡ ਮੱਲਿਆਂਵਾਲ, ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਫਲਜੀਤ ਸਿੰਘ ਆਪਣੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ। ਇਸ ਦੌਰਾਨ ਕੁਝ ਵਿਅਕਤੀ ਪੈਦਲ ਉਸ ਕੋਲ ਆਏ ਅਤੇ ਉਸ ਨਾਲ ਗੱਲਬਾਤ ਕਰਨ ਲੱਗੇ। ਪਰਿਵਾਰ ਮੁਤਾਬਕ ਗੱਲਬਾਤ ਦੌਰਾਨ ਤਕਰਾਰ ਹੋ ਗਈ ਅਤੇ ਇਸ ਤੋਂ ਬਾਅਦ ਉਸ ’ਤੇ ਗੋਲੀ ਚਲਾ ਦਿੱਤੀ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਗੋਲੀ ਨੌਜਵਾਨ ਦੇ ਸਿਰ ਵਿੱਚ ਲੱਗੀ, ਜਿਸ ਕਾਰਨ ਉਸ ਦੀ ਹਾਲਤ ਬੇਹੱਦ ਗੰਭੀਰ ਹੋ ਗਈ। ਉਸ ਨੂੰ ਤੁਰੰਤ ਬਟਾਲਾ ਸਿਵਲ ਹਸਪਤਾਲ ਲਿਆਂਦਾ ਗਿਆ, ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।ਮ੍ਰਿਤਕ ਦੇ ਚਾਚਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਵਿੱਚ ਚੱਲ ਰਹੇ ਸ਼ਰੀਕੇ ਦੇ ਵਿਵਾਦ ਨੂੰ ਲੈ ਕੇ ਪਹਿਲਾਂ ਤੋਂ ਹੀ ਤਣਾਅ ਸੀ। ਉਨ੍ਹਾਂ ਦੱਸਿਆ ਕਿ ਸ਼ਰੀਕੇ ਵਿੱਚ ਪਹਿਲਾਂ ਤੋਂ ਇੱਕ ਕੰਬਾਈਨ ਸੀ, ਜਦਕਿ ਬਾਅਦ ਵਿੱਚ ਫਲਜੀਤ ਸਿੰਘ ਉਰਫ਼ ਲਾਲੀ ਨੇ ਵੀ ਕੰਬਾਈਨ ਖਰੀਦ ਲਈ ਸੀ। ਚਾਚੇ ਮੁਤਾਬਕ ਇਸ ਤੋਂ ਬਾਅਦ ਫਲਜੀਤ ਸਿੰਘ ਦਾ ਕੰਬਾਈਨ ਦਾ ਕੰਮ ਚੱਲ ਪਿਆ, ਜਦਕਿ ਦੂਜੇ ਪੱਖ ਦਾ ਕੰਮ ਪ੍ਰਭਾਵਿਤ ਹੋਇਆ ਅਤੇ ਇਸੇ ਗੱਲ ਨੂੰ ਲੈ ਕੇ ਰੰਜਿਸ਼ ਚੱਲ ਰਹੀ ਸੀ। ਉਹਨਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਿਤਾ ਦੀ ਇੱਕ ਮਹੀਨਾ ਪਹਿਲਾਂ ਹੀ ਮੌਤ ਹੋਈ ਸੀ ਅਤੇ ਹੁਣ ਇਸ ਦੀ ਮੌਤ ਨਾਲ ਪਰਿਵਾਰ ਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਉਨ੍ਹਾਂ ਦੱਸਿਆ ਕਿ ਫਲਜੀਤ ਸਿੰਘ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ਦੇ ਦੋ ਛੋਟੇ ਬੱਚੇ ਵੀ ਹਨ। ਇਸ ਸਬੰਧੀ ਬਟਾਲਾ ਸਿਵਲ ਹਸਪਤਾਲ ਦੇ ਡਾਕਟਰ ਵਿਪਨਦੀਪ ਸਿੰਘ ਨੇ ਦੱਸਿਆ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਨੋੌਜਵਾਨ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Rm Global Tv
Author: Rm Global Tv

Facebook
Twitter
LinkedIn
WhatsApp

Leave a Reply

Your email address will not be published. Required fields are marked *