ਗੁਰਦਾਸਪੁਰ। ਸਵੇਰੇ ਤੜਕਸਾਰ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪਟਿਆਲਾ ਜਾ ਰਹੀ ਇੱਕ ਬੱਸ ਕੰਧ ਨਾਲ ਟਕਰਾ ਗਈ, ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 24 ਤੋਂ ਵੱਧ ਲੋਕ ਜ਼ਖਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਸੰਗਰੂਰ ਇਲਾਕੇ ਵਿੱਚ ਸਵੇਰੇ ਹੋਇਆ। ਬੱਸ ਪਟਿਆਲਾ ਵੱਲ ਜਾ ਰਹੀ ਸੀ ਕਿ ਅਚਾਨਕ ਇਹ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੀ ਕੰਧ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਹਾਦਸੇ ਵਿੱਚ ਤਿੰਨ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 24 ਤੋਂ ਵੱਧ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚੋਂ 12 ਤੋਂ ਵੱਧ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਨੂੰ ਬਿਹਤਰ ਇਲਾਜ ਲਈ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਰਾਹਤ ਕਾਰਜ ਸ਼ੁਰੂ ਕੀਤੇ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Author: Rm Global Tv

